BREAKINGCHANDIGARHCRIMEDOABAJALANDHARMAJHAMALWAPOLITICSPUNJAB

🔰 ਇਨਸਾਫ ਮੋਰਚੇ ਵਲੋ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਕੀਤੇ ਗਏ ਪ੍ਰਦਰਸ਼ਨ ਤੇ ਉਠੇ ਸਵਾਲ
🔰 ਭਾਰਤੀ ਕਮਿਊਨਿਸਟ ਪਾਰਟੀ ਨਿਊ ਡੈਮੋਕ੍ਰੇਸੀ ਨੇ ਕੌਮੀ ਇਨਸਾਫ ਮੋਰਚਾ ਤੋ ਪੁਜੀਸ਼ਨ ਸਪੱਸ਼ਟ ਕਰਣ ਦੀ ਉਠਾਈ ਮੰਗ
🔰 ਇੰਟਰਨੈੱਟ ਸੇਵਾਵਾਂ ਠੱਪ ਕਰਨ ਦੀ ਨਿਖੇਧੀ
🔰 ਖਾਲਿਸਤਾਨ ਬਣਾਉਣ ਦਾ ਨਾਅਰਾ ਦੇ ਕੇ ਹਿੰਦੂ ਭਾਈਚਾਰੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਿਹਾ ਅੰਮ੍ਰਿਤਪਾਲ : ਕਾਮਰੇਡ ਅਜਮੇਰ ਸਿੰਘ

ਜਲੰਧਰ (ਹਿਤੇਸ਼ ਸੂਰੀ) : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਪੂੰ ਬਣੇ ਆਗੂ ਅੰਮ੍ਰਿਤਪਾਲ ਸਿੰਘ ਦੀ ਗਿ੍ਰਫਤਾਰੀ ਦੀ ਚਰਚਾ ਛੇੜਨ ਦੇ ਭੰਬਲਭੂਸੇ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੁਹਾਲੀ ਮੋਰਚੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਕੀਤੇ ਗਏ ਪ੍ਰਦਰਸ਼ਨ ਸਬੰਧੀ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੂੰ ਆਪਣੀ ਪੁਜੀਸ਼ਨ ਸਪੱਸ਼ਟ ਕਰਨੀ ਚਾਹੀਦੀ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਮਹੂਰੀ ਤੇ ਇਨਸਾਫਪਸੰਦ ਹਲਕਿਆਂ ਵੱਲੋਂ ਮਿਲ ਰਹੀ ਹਮਾਇਤ ਗਵਾ ਬੈਠਣਗੇ।

ਕਾਮਰੇਡ ਅਜਮੇਰ ਸਿੰਘ

ਇਸੇ ਤਰ੍ਹਾਂ ਬੁੱਢਾ ਦਲ ਅਤੇ ਤਰਨਾ ਦਲ ਦੇ ਮੁਖੀਆਂ ਨੂੰ ਵੀ ਆਪਣੀ ਪੁਜੀਸ਼ਨ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਸਰਗਰਮੀਆਂ ਅਤੇ ਬਿਆਨਬਾਜੀ ਨੇ ਅਜਿਹੇ ਹਾਲਾਤ ਬਣਾਏ ਹਨ ਜੋ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਕ ਵਿੱਚ ਭੁਗਤਦੇ ਹਨ। ਪੰਜਾਬ ਦੇ ਹਾਲਾਤ ਅਣਸੁਖਾਵੇਂ ਹੋਣ ਦਾ ਬਹਾਨਾ ਬਣਾ ਕੇ ਬੰਦੀ ਸਿੰਘਾਂ ਦੀ ਰਿਹਾਈ ਹੋਣ ’ਚ ਅੜਿੱਕਾ ਬਣੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਖਾਲਿਸਤਾਨ ਬਣਾਉਣ ਦਾ ਨਾਅਰਾ ਦੇ ਕੇ ਹਿੰਦੂ ਭਾਈਚਾਰੇ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇਸਾਈਆਂ ਅਤੇ ਰਾਧਾ ਸੁਆਮੀਆਂ ਨੂੰ ਨਿਸ਼ਾਨਾ ਬਣਾ ਕੇ ਅਤੇ ਦਲਿਤ ਭਾਈਚਾਰੇ ਖਿਲਾਫ਼ ਵੀ ਦਹਿਸ਼ਤ ਦਾ ਮਹੌਲ ਸਿਰਜਿਆ ਜਾ ਰਿਹਾ ਹੈ, ਜਿਹੜਾ ਕੇਂਦਰੀ ਸਰਕਾਰ ਦੇ ਹੱਕ ਵਿੱਚ ਭੁਗਤਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ’ਤੇ ਅਜਿਹੀ ਪੁਲੀਸ ਕਾਰਵਾਈ ਅੰਮ੍ਰਿਤਪਾਲ ਸਿੰਘ ਨੂੰ ਹੀਰੋ ਬਣਾਉਣ ਦੀ ਗਹਿਰੀ ਸਾਜਿਸ਼ ਦਾ ਹਿੱਸਾ ਹੈ। ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਇੰਟਰਨੈੱਟ ਅਤੇ ਐਸ.ਐਮ.ਐਸ. ਸੇਵਾਵਾਂ ਠੱਪ ਕਰਨ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਜਮਾਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਆਪਣੀਆਂ ਜਮਾਤੀ ਅਤੇ ਤਬਕਾਤੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਵੀ ਦਿੱਤਾ।

Related Articles

Leave a Reply

Your email address will not be published. Required fields are marked *

Back to top button
error: Content is protected !!