BREAKINGDOABAJALANDHARPOLITICSPUNJAB

🔰ਗੈਰ ਜ਼ਿੰਮੇਵਾਰ ਤੇ ਬਦਸਲੂਕੀ ਵਤੀਰੇ ਕਾਰਨ MLA ਸ਼ੀਤਲ ਅੰਗੂਰਾਲ ਦਾ ਫੂਕਿਆ ਜਾਵੇਗਾ ਪੁਤਲਾ
🔰ਦਫ਼ਤਰਾਂ ਵਿੱਚ MLA ਦੀ ਬੇਲੋੜੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਸੁਖਜੀਤ ਸਿੰਘ, ਤੇਜਿੰਦਰ ਸਿੰਘ ਨੰਗਲ

ਜਲੰਧਰ (ਪੱਤਰ ਪ੍ਰੇਰਕ) : ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ DC ਦਫ਼ਤਰ ਜਲੰਧਰ ਵਿਖੇ ਜਾ ਕੇ ਅਚਾਨਕ ਚੈਕਿੰਗ ਕੀਤੇ ਜਾਣ ਦਾ ਮਾਮਲਾ ਭੱਖ ਗਿਆ ਹੈ। ਉਸਦੇ ਮੱਦੇਨਜ਼ਰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ DC ਦਫ਼ਤਰ ਜਲੰਧਰ ਵਿਖੇ ਜਾ ਕੇ ਚੈਕਿੰਗ ਦੇ ਬਹਾਨੇ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਗੈਰ ਜ਼ਿੰਮੇਵਾਰ ਤੇ ਬਦਸਲੂਕੀ ਵਾਲੇ ਵਤੀਰੇ ਕਾਰਨ ਵਿਧਾਇਕ ਅੰਗੂਰਾਲ ਦਾ ਪੁੱਤਲਾ ਫੂਕਿਆ ਜਾਵੇਗਾ ਤੇ ਦੋਸ਼ੀਆਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਕਮੇਟੀ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ‘ਤੇ ਬਿਨਾਂ ਕਿਸੇ ਸਬੂਤ ਦੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਹਨ। ਜਿਸ ਸੰਬੰਧ ਵਿਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸੋਮਵਾਰ 25 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਕਸ਼ਨ ਦਿੰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ । ਜਿਸ ਤੇ ਜੁਆਇੰਟ ਐਕਸ਼ਨ ਕਮੇਟੀ ਦੇ ਸਾਰੇ ਅਹੁਦੇਦਾਰਾਂ ਵੱਲੋਂ ਸੋਮਵਾਰ 25 ਜੁਲਾਈ ਨੂੰ ਸਵੇਰੇ 10:30 ਵਜੇ ਤੋਂ ਲੈ ਕੇ 11 ਵਜੇ ਦੇ ਦਰਮਿਆਨ ਸਹਿਕਾਰਤਾ ਭਵਨ ਨਜ਼ਦੀਕ ਪੰਜਾਬ ਪ੍ਰੈਸ ਕਲੱਬ ਵਿਖੇ ਇਕੱਠੇ ਹੋਣ ਉਪਰੰਤ ਬਾਈਕ ਰੈਲੀ ਕਰਕੇ ਵਿਧਾਇਕ ਸ਼ੀਤਲ ਅੰਗੂਰਾਲ ਦਾ ਪੁੱਤਲਾ ਸ਼ਹਿਰ ਵਿੱਚ ਘੁੰਮਾ ਕੇ ਡੀ.ਸੀ. ਦਫ਼ਤਰ ਦੇ ਬਾਹਰ ਫੂਕੇ ਜਾਣ ਦਾ ਫ਼ੈਸਲਾ ਕੀਤਾ ਹੈ ਅਤੇ ਜਿੱਲ੍ਹਾ ਪ੍ਰਸ਼ਾਸਨ ਕੋਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਇਸ ਸਾਰੀ ਕਾਰਵਾਈ ਵਿੱਚ ਸ਼ਾਮਿਲ ਜਿੰਮੇਵਾਰ ਵਿਅਕਤੀਆਂ, ਝੂਠੀਆਂ ਖਬਰਾ ਲਗਾਉਣ ਵਾਲੇ ਮੀਡੀਆ ਕਰਮੀਆ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਧਮਕਾਉਣ ਲਈ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਜਾਵੇ। ਉਹਨਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਫਿਰ ਵੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਾਝੇ ਤੋਰ ਤੇ ਸ਼ੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!