BREAKINGDOABAJALANDHARPOLITICSPUNJAB

🔰 ਸੰਦੀਪ ਨੰਗਲ ਅੰਬੀਆਂ ਦੇ ਸੰਸਕਾਰ ਮੋਕੇ ਪਹੁੰਚੇ ਕਿਸਾਨ ਆਗੂਆਂ ਨੇ ਕੀਤੀ ਕਾਤਲਾਂ ਨੂੰ ਸਖ਼ਤ ਸਜਾ ਦੇਣ ਦੀ ਮੰਗ!!
🔰ਨਿਰਭੈ ਸਿੰਘ ਢੁੱਡੀਕੇ ਅਤੇ ਸੰਤੋਖ ਸਿੰਘ ਸੰਧੂ ਸਮੇਤ ਦਰਜਨਾਂ ਕਿਸਾਨ ਆਗੂ ਪਹੁੰਚੇ ਪਿੰਡ ਨੰਗਲ ਅੰਬੀਆ!!

ਜਲੰਧਰ (ਹਿਤੇਸ਼ ਸੂਰੀ) : ਸੰਯੁਕਤ ਕਿਸਾਨ ਮੋਰਚੇ ਵਲੋਂ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਅਤੇ ਕਤਲ ਲਈ ਸਾਜ਼ਿਸ਼ ਘੜਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ। ਪਿਛਲੇ ਦਿਨੀ ਚਲਦੇ ਮੈਚ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਅੰਤਰ ਰਾਸ਼ਟਰੀ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਜੱਦੀ ਪਿੰਡ ਨੰਗਲ ਅੰਬੀਆਂ ਵਿਖੇ ਸੰਸਕਾਰ ਦੇ ਮੌਕੇ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਦੁੱਖ ਦੀ ਘੜੀ ਵਿੱਚ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਸਾਡੀ ਮਾਂ ਖੇਡ ਕਬੱਡੀ ਨੂੰ ਨਸ਼ਿਆਂ,ਪੈਸਾ ਅਤੇ ਗੈਂਗਵਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ। ਕਬੱਡੀ ਵਿੱਚ ਖਿਡਾਰੀਆਂ ਨੂੰ ਧਮਕੀਆਂ ,ਕੁੱਟਮਾਰ ਅਤੇ ਕਤਲ ਤੱਕ ਕੀਤੇ ਜਾ ਰਹੇ ਹਨ। ਪੈਸਾ ਕਮਾਉਣ ਦੇ ਲਾਲਚੀ ਅਤੇ ਆਪਣੀ ਚੌਧਰ ਚਮਕਾਉਣ ਵਾਲੇ ਗੈਂਗਸਟਰ ਕਬੱਡੀ ਰਾਹੀਂ ਆਪਣਾ ਕੈਰੀਅਰ ਅਤੇ ਭਵਿੱਖ ਬਣਾਉਣ ਵਾਲੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਸ਼ਰੇਆਮ ਖੇਡ ਰਹੇ ਹਨ। ਆਗੂਆਂ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਦਾ ਕਤਲ ਬਹੁਤ ਹੀ ਮੰਦਭਾਗੀ ਘਟਨਾ ਹੈ । ਉਨ੍ਹਾ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਅਤੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ,ਹਰਦੀਪ ਸਿੰਘ, ਬੀਕੇਯੂ ਰਾਜੇਵਾਲ ਦੇ ਕਸ਼ਮੀਰ ਸਿੰਘ ਜੰਡਿਆਲਾ, ਬੀਕੇਯੂ ਕਾਦੀਆਂ ਦੇ ਅਮਰੀਕ ਸਿੰਘ, ਅਮਰਜੀਤ ਸਿੰਘ ਵੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!