BREAKINGDOABAJALANDHARPUNJAB

🔰ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਹਿਰਾਸਤੀ ਕਤਲ ਦਾ ਨੋਟਿਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ!!
🔰ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ!!
🔰ਤਰਸੇਮ ਪੀਟਰ, ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਹੰਸ ਰਾਜ ਪੱਬਵਾਂ ਨੇ ਦਿੱਤੀ ਜਾਣਕਾਰੀ!!

ਜਲੰਧਰ (ਹਿਤੇਸ਼ ਸੂਰੀ) : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਚੌਂਕੀ ਸ਼ੰਕਰ ਥਾਣਾ ਸਦਰ ਨਕੋਦਰ ਵਿਖੇ ਨਜਾਇਜ਼ ਹਿਰਾਸਤ ਵਿੱਚ ਲਏ ਗਏ ਬਜੂਹਾ ਕਲਾਂ ਵਾਸੀ ਦਲਿਤ ਨੌਜਵਾਨ ਵਿੱਕੀ ਦੇ ਹਿਰਾਸਤੀ ਕਤਲ ਦੇ ਮਾਮਲੇ ਦਾ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਹੈ। ਕਮਿਸ਼ਨ ਦੇ ਸੀਨੀਅਰ ਮੈਂਬਰ ਪ੍ਰਭਦਿਆਲ ਜੀ ਦੇ ਦਸਤਖਤਾਂ ਹੇਠ ਪੱਤਰ ਜਾਰੀ ਕਰਕੇ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕਰ ਲਈ ਗਈ ਹੈ। ਯੂਨੀਅਨ ਆਗੂਆਂ ਦੀ ਕਿਹਾ ਕਿ ਪੁਲਿਸ ਕਹਿ ਰਹੀ ਹੈ ਕਿ ਕਿਸੇ ਵਿਅਕਤੀ ਪਾਸੋਂ ਵਿੱਕੀ ਨੇ ਖੋਹ ਕੀਤੀ ਸੀ।ਉਸ ਦਰਖਾਸਤ ਦੇ ਆਧਾਰ ਉੱਤੇ ਉਸਨੂੰ ਹਿਰਾਸਤ ਵਿੱਚ ਲਿਆ ਗਿਆ ਸੀ।ਜੋ ਕਿ ਕਾਨੂੰਨ ਦੇ ਰਖਵਾਲਿਆਂ ਵਲੋਂ ਖ਼ੁਦ ਹੀ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਪਰਚਾ ਦਰਜ ਕਰਨ ਤੋਂ ਪਹਿਲਾਂ ਹਿਰਾਸਤ ਵਿਚ ਲੈਣਾ ਹੀ ਜ਼ੁਰਮ ਹੈ। ਕੱਲ੍ਹ ਮੌਕੇ ਉੱਤੇ ਪੁੱਛਣ ਤੇ ਅਧਿਕਾਰੀਆਂ ਨੇ ਦੱਸਿਆ ਕਿ ਕੋਈ ਦਰਜ ਪਰਚੇ ਵਿਚ ਗਿਰਫ਼ਤਾਰੀ ਨਹੀਂ ਕੀਤੀ ਸੀ। ਦਰਖਾਸਤ ਦੇ ਆਧਾਰ ਉੱਤੇ ਹੀ ਗਿਰਫ਼ਤਾਰ ਕੀਤਾ ਗਿਆ ਸੀ। ਫ਼ਿਰ ਵੀ ਕਤਲ ਦਾ ਪਰਚਾ ਦਰਜ ਨਾ ਕਰਕੇ ਕਸੂਰਵਾਰ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਨੂੰ ਬਚਾਉਣ ਲਈ ਅੱਖਾਂ ਵਿਚ ਘੱਟਾ ਪਾਇਆ ਜਾ ਰਿਹਾ ਹੈ। ਉਨ੍ਹਾਂ ਜਿੱਥੇ ਕਸੂਰਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਉੱਥੇ ਪੁਲਿਸ ਮਾਨਸਿਕਤਾ ਵਿੱਚ ਤਬਦੀਲੀ ਲਿਆਉਣ ਦੇ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!